ਜਿਨ੍ਹਾਂ ਪਿਆਰ ਦੇ ਦੀਵੇ ਬਾਲੇ ਨੇ । ਉਹ ਲੋਕ ਨਸੀਬਾਂ ਵਾਲੇ ਨੇ । ਉਹ ਨਿੱਘੀਆਂ ਯਾਰੀਆਂ ਕੀ ਹੋਈਆਂ ? ਜਦ ਪੈਣ ਲੱਗੇ ਵਿੱਚ ਪਾਲ਼ੇ ਨੇ । ਸਾਨੂੰ ਲੋਰੀਆਂ ਨਾਲ ਸੁਲਾ ਦਿੱਤਾ, ਅਸਾਂ ਜਦ ਵੀ ਹੋਸ਼ ਸੰਭਾਲੇ ਨੇ । ਕੀ ਹਾਲ ਮੈਂ ਦੱਸਾਂ ਲੋਕਾਂ ਦਾ ? ਮੂੰਹ ਚਿੱਟੇ, ਅੰਦਰੋਂ ਕਾਲੇ ਨੇ । ਹੁਣ ਇੱਜ਼ਤਾਂ ਦੇ ਉਹ ਚੋਰ ਹੋਏ, ਜਿਹੜੇ ਇੱਜ਼ਤਾਂ ਦੇ ਰਖਵਾਲੇ ਨੇ । ਮੰਜ਼ਲ ਦੀ 'ਰਹੀਲ' ਉਡੀਕ ਰਹੀ, ਭਾਵੇਂ ਪੈਰੀਂ ਪੈ ਗਏ ਛਾਲੇ ਨੇ ।