ਕਦੀ ਹੋਵੇ ਤੇ, ਕੋਈ ਇਨਸਾਨ ਦੇਖਾਂ

ਕਦੀ ਹੋਵੇ ਤੇ, ਕੋਈ ਇਨਸਾਨ ਦੇਖਾਂ
ਅਪਣੇ ਸ਼ੌਕ ਦਾ ਇਹ ਸਾਮਾਨ ਦੇਖਾਂ

ਦੂਜੇ ਘਰਾਂ ਨੂੰ ਜੇ ਕਰ ਦੇਖਣੇ ਤੋਂ-
ਮਿਲੇ ਵਿਹਲ, ਤੇ ਅਪਣਾ ਮਕਾਨ ਦੇਖਾਂ

ਕਿੱਥੇ ਪੁੱਜਿਆ ਏ ਸੂਰਜ ਸੱਧਰਾਂ ਦਾ ?
ਬੱਦਲ ਹਟਣ, ਤੇ ਫੇਰ ਅਸਮਾਨ ਦੇਖਾਂ

ਮਾਲੀ ਲੱਗੇ ਨੇ ਖੌਰੇ ਕੰਮ ਕਿਹੜੇ ?
ਉਜੜੇ ਬਾਗਾਂ ਨੂੰ, ਹੋ ਹੈਰਾਨ, ਦੇਖਾਂ

ਜਿਹੜੇ ਮੰਜ਼ਲਾਂ 'ਤੇ ਸਾਨੂੰ ਲੈ ਜਾਵਣ
ਕਿੱਥੇ ਕਦਮਾਂ ਦੇ ਉਹੋ ਨਿਸ਼ਾਨ ਦੇਖਾਂ ?

ਕਰੇ ਐਸ਼ ਕੋਈ, ਕੋਈ ਮਰੇ ਭੁੱਖਾ,
ਸੋਹਣੇ ਰੱਬ ਦੀ ਮੈਂ ਇਹ ਸ਼ਾਨ ਦੇਖਾਂ

ਖੋਟੇ ਕਿਉਂ 'ਰਹੀਲ' ਨੇ ਬਣੇ ਨੇਤਾ,
ਹੱਥ ਜਿਨ੍ਹਾਂ ਦੇ ਵਿੱਚ ਕੁਰਆਨ ਦੇਖਾਂ