ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ
ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ
ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ
ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

Bronze is bright and shiny, but when it is rubbed, its blackness appears. Washing it, its impurity is not removes, even if it is washed a hundred times. They alone are my friends, who travel along with me; and in that place, where the accounts are called for, they appear standing with me. These are houses, mansions and tall buildings, painted on all sides; but they are empty within, and they crumble like useless ruins. The herons in their white feathers dwell in the sacred shrines of pilgrimage. They tear apart and eat the living beings, and so they are not called white.

ਉਲਥਾ: S. S. Khalsa