ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ
ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ
ਮੂਰਖ ਮਨ ਸਮਝਾਇ ਆਖਉ ਕੇਤੜਾ
ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ
ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ
ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗ ਹੈ
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

I live, by cherishing Your Glorious Virtues; You dwell deep within me. You dwell within my mind, and so it naturally celebrates in joyful delight. O my foolish mind, how can I teach and instruct you? As Gurmukh, sing the Glorious Praise of the Lord, and so become attuned to His Love. Continually, continuously, remember and cherish your Beloved Lord in your heart. For if you depart with virtue, then pain shall never afflict you. The self-willed manmukh wanders around, deluded by doubt; he does not enshrine love for the Lord. He dies as a stranger to his own self, and his mind and body are spoiled. Performing service to the Guru, you shall go home with the profit. Through the word of the Guru's Bani, and the Shabad, the Word of God, the state of Nirvaanaa is attained. Nanak makes this one prayer; if it pleases Your Will, bless me with a home in Your Name, Lord, that I may sign Your Glorious Praises.

ਉਲਥਾ: S. S. Khalsa