ਹਰਣਾਂ ਬਾਜਾਂ ਤੇ ਸਿਕਦਾਰਾਂ ਏ ਪੜਿਆ ਨਾਉ

ਹਰਣਾਂ ਬਾਜਾਂ ਤੇ ਸਿਕਦਾਰਾਂ ਏ ਪੜਿਆ ਨਾਉ
ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ
ਸੋ ਪੜਿਆ ਸੋ ਪੰਡਿਤੁ ਬੀਨਾ ਜਿਨ੍ਹੀ ਕਮਾਣਾ ਨਾਉ
ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

Deer, falcons and government officials are known to be trained and clever. When the trap is set, they trap their own kind; hereafter, they will find no place of rest. He alone is learned and wise, and he alone is a scholar, who practices the Name. First, the tree puts down its roots, and then it spreads out its shade above.

ਉਲਥਾ: S. S. Khalsa