ਹਉ ਢਾਢੀ ਵੇਕਾਰੁ ਕਾਰੈ ਲਾਇਆ

ਹਉ ਢਾਢੀ ਵੇਕਾਰੁ ਕਾਰੈ ਲਾਇਆ
ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ
ਢਾਢੀ ਸਚੈ ਮਹਲਿ ਖਸਮਿ ਬੁਲਾਇਆ
ਸਚੀ ਸਿਫਤਿ ਸਾਲਾਹ ਕਪੜਾ ਪਾਇਆ
ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ
ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ
ਢਾਢੀ ਕਰੇ ਪਸਾਉ ਸਬਦੁ ਵਜਾਇਆ
ਨਾਨਕ ਸਚੁ ਸਾਲਾਹਿ ਪੂਰਾ ਪਾਇਆ

ਹਵਾਲਾ: ਆਖਿਆ ਬਾਬਾ ਨਾਨਕ ਨੇ, ਐਡੀਟਰ ਸ਼ਫ਼ਕਤ ਤਨਵੀਰ ਮਿਰਜ਼ਾ

ਉਲਥਾ

It was a minstrel, out of work, when the Lord took me into His service. To sing His praises day and night, He gave me His Order, right from the start. My Lord and Master has summoned me, His minstrel, to the True Mansion of His Presence. He has dressed me in the robes of His True Praise and Glory. The Ambrosial Nectar of the True Name has become my food. Those who follow the Guru's teachings, who eat this food and are satisfied, find peace. His minstrel spreads His Glory, singing and vibrating the Word of His Shabad. O Nanak, praising the True Lord, I have obtained His Perfection.

ਉਲਥਾ: S. S. Khalsa