ਬੇ ਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ

ਬੇ-ਹਿੰਮਤੇ ਨੇ ਜਿਹੜੇ ਬਹਿ ਕੇ ਸ਼ਿਕਵਾ ਕਰਨ ਮੁਕੱਦਰਾਂ ਦਾ ।
ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ ।

ਮੰਜ਼ਲ ਦੇ ਮੱਥੇ ਦੇ ਉੱਤੇ ਤਖ਼ਤੀ ਲਗਦੀ ਉਨ੍ਹਾਂ ਦੀ,
ਜਿਹੜੇ ਘਰੋਂ ਬਣਾ ਕੇ ਟੁਰਦੇ ਨਕਸ਼ਾ ਅਪਣੇ ਸਫ਼ਰਾਂ ਦਾ

ਹਵਾਲਾ: ਅੱਖਰਾਂ ਵਿਚ ਸਮੁੰਦਰ; ਸਫ਼ਾ 63 ( ਹਵਾਲਾ ਵੇਖੋ )