ਮਾਂ ਬੋਲੀ

ਪੁੱਤਰਾਂ ਤੇਰੀ ਚਾਦਰ ਲਾਹੀ
ਹੋਰ ਕਿਸੇ ਦਾ ਦੋਸ਼ ਨਾ ਮਾਈ

ਗ਼ੈਰਾਂ ਕਰੋਧ ਦੀ ਉਹ ਅੱਗ ਬਾਲੀ
ਸੀਨੇ ਹੋ ਗਏ ਪਿਆਰ ਤੋਂ ਖ਼ਾਲੀ
ਪੁੱਤਰਾਂ ਨੂੰ ਤੂੰ ਲੱਗੇਂ ਗਾਲੀ
ਤੈਨੂੰ ਬੋਲਣ ਤੋਂ ਸ਼ਰਮਾਵਣ
ਗ਼ੈਰਾਂ ਐਸੀ 'ਵਾ ਵਗਾਈ
ਪੁੱਤਰਾਂ ਤੇਰੀ ਚਾਦਰ ਲਾਹੀ

ਇਨ੍ਹਾਂ ਕੋਲ ਜ਼ਮੀਨਾਂ ਵੀ ਨੇ
ਇਨ੍ਹਾਂ ਹੱਥ ਸੰਗੀਨਾਂ ਵੀ ਨੇ
ਦੌਲਤ ਬੈਂਕ ਮਸ਼ੀਨਾਂ ਵੀ ਨੇ
ਨਾ ਇਹ ਤੇਰੇ ਨਾ ਇਹ ਮੇਰੇ
ਇਹ ਲੋਕੀਂ ਯੂਸੁਫ਼ ਦੇ ਭਾਈ
ਪੁੱਤਰਾਂ ਤੇਰੀ ਚਾਦਰ ਲਾਹੀ
ਹੋਰ ਕਿਸੇ ਦਾ ਦੋਸ਼ ਨਾ ਮਾਈ

ਹਵਾਲਾ: ਰਾਤ ਕੁਲੈਹਣੀ, ਹਬੀਬ ਜਾਲਬ; ਜਾਲਬ ਪਬਲੀਕੇਸ਼ਨਜ਼ ਕਰਾਚੀ; ਸਫ਼ਾ 73 ( ਹਵਾਲਾ ਵੇਖੋ )