ਜੰਗਨਾਮਾ

ਜਿਨ੍ਹਾਂ ਗੋਲੀਆਂ ਨੇ ਮਾਰੀ ਚੰਦ ਕੌਰਾਂ

ਜਿਨ੍ਹਾਂ ਗੋਲੀਆਂ ਨੇ ਮਾਰੀ ਚੰਦ ਕੌਰਾਂ,
ਉਨ੍ਹਾਂ ਤਾਈਂ ਹਜ਼ੂਰ ਚਾ ਸੱਦਿਆ ਈ

ਰਾਜੇ ਸਿੰਘਾਂ ਦਾ ਗਿਲਾ ਮਿਟਾਵਣੇ ਨੂੰ,
ਨੱਕ ਕਣ ਚਾ ਉਨ੍ਹਾਂ ਦਾ ਵੱਢਿਆ ਈ

ਰਾਜੇ ਸਿੰਘਾਂ ਨੂੰ ਅੰਦਰੋਂ ਹੁਕਮ ਕੀਤਾ,
ਉਨ੍ਹਾਂ ਅੰਦਰੋਂ ਬਾਹਰ ਚਾ ਕੱਢਿਆ ਈ

ਸ਼ਾਹ ਮੁਹੰਮਦਾ, ਲਾਹ ਕੇ ਸਭ ਜ਼ੇਵਰ,
ਕਾਲ਼ਾ ਮਨਾ ਕਰ ਕੇ ਫੇਰ ਛੱਡਿਆ ਈ