ਜੰਗਨਾਮਾ

ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ

ਲੱਗੀ ਧਮਕ ਸਾਰੇ ਹਿੰਦੁਸਤਾਨ ਅੰਦਰ,
ਦਿੱਲੀ, ਆਗਰੇ, ਝਾਂਸੀ, ਹਿਸਾਰ ਮੀਆਂ

ਬੀਕਾਨੇਰ, ਲਖਨਊ, ਅਜਮੇਰ, ਜੇ ਪ੍ਰ,
ਪਈਆਂ ਭਾਜੜਾਂ ਜਮਨਾ ਤੋਂ ਪਾਰ ਮੀਆਂ

ਚਲੀ ਸਭ ਪੰਜਾਬ ਦੀ ਬਾਦਸ਼ਾਹੀ,
ਨਹੀਂ ਦਿਲਾਂ ਦਾ ਅੰਤ ਸ਼ੁਮਾਰ ਮੀਆਂ

ਸ਼ਾਹ ਮੁਹੰਮਦਾ, ਕਿਤੇ ਨਾ ਅਟਕਣਾ ਈ,
ਸਿੰਘ ਰਹਿਣਗੇ ਦਿੱਲੀ ਨੂੰ ਮਾਰ ਮੀਆਂ