ਜੰਗਨਾਮਾ

ਇੱਕ ਪਿੰਡ ਦਾ ਨਾਮ ਜੋ ਮੁੱਦਕੀ ਸੀ

ਇੱਕ ਪਿੰਡ ਦਾ ਨਾਮ ਜੋ ਮੁੱਦਕੀ ਸੀ,
ਓਥੇ ਭਰੀ ਸੀ ਪਾਣੀ ਦੀ ਖੱਡ ਮੀਆਂ

ਘੋੜ ਚੜ੍ਹੇ ਅਕਾਲੀਏ ਨਵੇਂ ਸਾਰੇ,
ਝੰਡੇ ਦਿੱਤੇ ਨੀ ਜਾਏ ਕੇ ਗੱਡ ਮੀਆਂ

ਤੋਪਾਂ ਚੱਲੀਆਂ ਕਟਕ ਫ਼ਰੰਗੀਆਂ ਦੇ,
ਗੋਲੇ ਤੋੜਦੇ ਮਾਸ ਤੇ ਹੱਡ ਮੀਆਂ

ਸ਼ਾਹ ਮੁਹੰਮਦਾ, ਪੁੱਛਾਂ ਨੂੰ ਅੱਠ ਨੱਠੇ,
ਤੋਪਾਂ ਸਭ ਆਏ ਓਥੇ ਛੱਡ ਮੀਆਂ