ਇਥੇ ਆਇਆਂ ਨੂੰ ਦੁਨੀਆ ਮੋਹ ਲੈਂਦੀ
ਇਥੇ ਆਇਆਂ ਨੂੰ ਦੁਨੀਆ ਮੋਹ ਲੈਂਦੀ,
ਦਗ਼ੇਬਾਜ਼ ਦਾ ਧਾਰ ਕੇ ਭੇਸ ਮੀਆਂ
ਸਦਾ ਨਹੀਂ ਜਵਾਨੀ ਤੇ ਐਸ਼ ਮਾਪੇ,
ਸਦਾ ਨਹੀਂ ਜੇ ਬਾਲ ਵਰੇਸ ਮੀਆਂ
ਸਦਾ ਨਹੀਂ ਦੌਲਤਾਂ ਫ਼ੇਲ੍ਹ ਘੋੜੇ,
ਸਦਾ ਨਹੀਂ ਜੇ ਰਾਜਿਆਂ ਦੇਸ ਮੀਆਂ
ਸ਼ਾਹ ਮੁਹੰਮਦਾ, ਸਦਾ ਨਾ ਰੂਪ ਦੁਨੀਆ,
ਸਦਾ ਰਹਿਣ ਨਾ ਕਾਲੜੇ ਕੇਸ ਮੀਆਂ