ਜੰਗਨਾਮਾ

ਪਿੱਛੇ ਇੱਕ ਸਰਕਾਰ ਦੇ ਖੇਡ ਚਲੀ

ਪਿੱਛੇ ਇੱਕ ਸਰਕਾਰ ਦੇ ਖੇਡ ਚਲੀ,
ਪਈ ਨਿੱਤ ਹੁੰਦੀ ਮਾਰੋ ਮਾਰ ਮੀਆਂ

ਸਿੰਘਾਂ ਮਾਰ ਸਰਦਾਰਾਂ ਦਾ ਨਾਸ ਕੀਤਾ,
ਸਭੁ ਕਤਲ ਹੋਏ ਵਾਰੋ ਵਾਰ ਮੀਆਂ

ਸਿਰ ਫ਼ੌਜ ਦੇ ਰਿਹਾ ਨਾ ਕੋਈ ਕੁੰਡਾ,
ਹੋਏ ਸ਼ੁਤਰ ਜਿਉਂ ਬਾਝ ਮੁਹਾਰ ਮੀਆਂ

ਸ਼ਾਹ ਮੁਹੰਮਦਾ, ਫਿਰਨ ਸਰਦਾਰ ਲੁਕਦੇ,
ਭੂਤ ਮੰਡਲੀ ਹੋਈ ਤਿਆਰ ਮੀਆਂ