ਜੰਗਨਾਮਾ

ਜਿਨ੍ਹਾਂ ਮਾਰਿਆ ਕੋਹ ਕੇ ਵੀਰ ਮੇਰਾ

ਜਿਨ੍ਹਾਂ ਮਾਰਿਆ ਕੋਹ ਕੇ ਵੀਰ ਮੇਰਾ,
ਮੈਂ ਤਾਂ ਖੁਹਾਓਂ ਗੀ ਉਨ੍ਹਾਂ ਦੀਆਂ ਜੁੰਡੀਆਂ ਨੀ

ਧਾਕਾਂ ਜਾਣ ਵਲਾਇਤੀ ਦੇਸ ਸਾਰੇ,
ਪਾਵਾਂ ਬੱਕਰੇ ਵਾਂਗ ਚਾ ਵੰਡੀਆਂ ਨੀ

ਚੌੜੇ ਲਹਿੰਗੇ ਬਹੁਤ ਸੁਹਾਗਣਾਂ ਦੇ,
ਨੱਥ, ਚੌਂਕ ਤੇ ਵਾਲੀਆਂ ਡੰਡੀਆਂ ਨੀ

ਸ਼ਾਹ ਮੁਹੰਮਦਾ, ਪੈਣਗੇ ਵੈਣ ਡੂੰਘੇ,
ਜਦੋਂ ਹੋਣ ਪੰਜਾਬਣਾਂ ਰੰਡੀਆਂ ਨੀ