ਜੰਗਨਾਮਾ

ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ

ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ,
ਨਾਲ਼ ਜ਼ੋਰ ਦੇ ਮੁਲਕ ਹਿਲਾਏ ਗਿਆ

ਮੁਲਤਾਨ, ਕਸ਼ਮੀਰ, ਪਿਸ਼ੌਰ, ਚੰਬਾ,
ਜਮੋਂ ਕਾਂਗੜਾ ਕੋਟ ਨਿਵਾਏ ਗਿਆ

ਹੋਰ ਦੇਸ਼ ਲਦਾਖ਼ ਤੇ ਚੀਨ ਤੋੜੀ,
ਸਿੱਕਾ ਆਪਣੇ ਨਾਮ ਚਲਾਏ ਗਿਆ

ਸ਼ਾਹ ਮੁਹੰਮਦਾ, ਜਾਣ ਪਚਾਸ ਬਰਸਾਂ,
ਅੱਛਾ ਰੱਜ ਕੇ ਰਾਜ ਕਮਾ ਗਿਆ