ਜੰਗਨਾਮਾ

ਦਿੱਤੀ ਮਾਈ ਨੇ ਜਦੋਂ ਦਿਲਬਰੀ ਭਾਰੀ

ਦਿੱਤੀ ਮਾਈ ਨੇ ਜਦੋਂ ਦਿਲਬਰੀ ਭਾਰੀ,
ਸਿੰਘ ਬੈਠੇ ਨੀ ਹੋਏ ਸੁਚੇਤ ਮੀਆਂ

ਸੱਚੇ ਸਾਹਿਬ ਦੇ ਹੱਥ ਨੀ ਸਭ ਗੱਲਾਂ,
ਕਿਸੇ ਹਾਰ ਦੇਵੇ ਕਿਸੇ ਜੀਤ ਮੀਆਂ

ਇੱਕ ਲੱਖ ਬੇਟਾ ਸਵਾ ਲੱਖ ਪੋਤਾ,
ਰਾਵਣ ਮਾਰਿਆ ਘਰ ਦੇ ਭੇਤ ਮੀਆਂ

ਸ਼ਾਹ ਮੁਹੰਮਦਾ, ਜਾਣਦਾ ਜੱਗ ਸਾਰਾ,
ਕਈ ਸੂਰਮੇਂ ਆਉਣਗੇ ਖੇਤ ਮੀਆਂ