ਸਿੰਘਾਂ ਲਿਖਿਆ ਖ਼ਤ ਫ਼ਰੰਗੀਆਂ ਨੂੰ
ਸਿੰਘਾਂ ਲਿਖਿਆ ਖ਼ਤ ਫ਼ਰੰਗੀਆਂ ਨੂੰ
ਤੈਨੂੰ ਮਾਰਾਂਗੇ ਅਸੀਂ ਵੰਗਾਰ ਕੇ ਜੀ
ਸਾਨੂੰ ਨਹੀਂ ਰੁਪਈਆਂ ਦੀ ਲੋੜ ਕਾਈ,
ਭਾਵੇਂ ਦੇ ਤੂੰ ਢੇਰ ਉਸਾਰ ਕੇ ਜੀ
ਉਹੋ ਪੰਥ ਤੇਰੇ ਤੇ ਆਨ ਚੜ੍ਹਿਆ,
ਜਿਹੜਾ ਆਇਆ ਸੀ ਜਮੋਂ ਨੂੰ ਮਾਰ ਕੇ ਜੀ
ਸ਼ਾਹ ਮੁਹੰਮਦਾ, ਸਾਹਮਣੇ ਡਾਹ ਤੋਪਾਂ,
ਸੂਰੇ ਕੱਢ ਮੈਦਾਨ ਨਿਤਾਰ ਕੇ ਜੀ