ਜੰਗਨਾਮਾ

ਚਾਰ ਪੜਤਲਾਂ ਲੈ ਮੇਵਾ ਸਿੰਘ ਆਇਆ

ਚਾਰ ਪੜਤਲਾਂ ਲੈ ਮੇਵਾ ਸਿੰਘ ਆਇਆ,
ਸਿੰਘ ਆਪਣੇ ਹੱਥ ਹਥਿਆਰ ਲੈਂਦੇ

ਇਨ੍ਹਾਂ ਬਹੁਤ ਫ਼ਰੰਗੀ ਦੀ ਫ਼ੌਜ ਮਾਰੀ,
ਲੁੱਟਾਂ ਭਾਰੀਆਂ ਬਾਝ ਸ਼ੁਮਾਰ ਲੈਂਦੇ

ਤੋਪਾਂ, ਊਠ, ਹਾਥੀ, ਮਾਲ, ਲਾਖ ਘੋੜੇ,
ਡੇਰੇ ਆਪਣੇ ਸਿੰਘ ਉਤਾਰ ਲੈਂਦੇ

ਸ਼ਾਹ ਮੁਹੰਮਦਾ, ਸਿੰਘ ਜੇ ਜ਼ੋਰ ਕਰਦੇ,
ਭਾਵੇਂ ਲੁਧਿਆਣਾ ਤਦੋਂ ਮਾਰ ਲੈਂਦੇ