ਜੰਗਨਾਮਾ

ਪਿੱਛੇ ਬੈਠ ਸਰਦਾਰਾਂ ਗੁਰਮਤਾ ਕੀਤਾ

ਪਿੱਛੇ ਬੈਠ ਸਰਦਾਰਾਂ ਗੁਰਮਤਾ ਕੀਤਾ
ਕੋਈ ਅਕਲ ਦਾ ਕਰੋ ਇਲਾਜ ਯਾਰੋ

ਛੇੜ ਬਰਛਿਆਂ ਦੀ ਸਾਡੇ ਪੇਸ਼ ਆਈ,
ਪੱਗ ਦਾੜ੍ਹੀਆਂ ਦੀ ਰੱਖੋ ਲਾਜ ਯਾਰੋ

ਮੁਠ ਮਿੱਟੀ ਸੀ ਏਸ ਪੰਜਾਬ ਦੀ ਜੀ,
ਇਨ੍ਹਾਂ ਖੁੱਲ੍ਹਾ ਦਿੱਤਾ ਅੱਜ ਪਾਜ ਯਾਰੋ

ਸ਼ਾਹ ਮੁਹੰਮਦਾ, ਮਾਰ ਕੇ ਮਰੋ ਉਥੇ,
ਕਦੀ ਰਾਜ ਨਾ ਹੋ ਮੁਹਤਾਜ ਯਾਰੋ