ਜੰਗ ਹਿੰਦ ਪੰਜਾਬ ਦਾ ਹੋਣ ਲੱਗਾ
ਜੰਗ ਹਿੰਦ ਪੰਜਾਬ ਦਾ ਹੋਣ ਲੱਗਾ,
ਦੋਵੇਂ ਪਾਤਸ਼ਾਹੀ ਫ਼ੌਜਾਂ ਭਾਰੀਆਂ ਨੀ
ਅੱਜ ਹੋਵੇ ਸਰਕਾਰ ਤਾਂ ਮੁੱਲ ਪਾਵੇ,
ਜੇੜ੍ਹੀਆਂ ਖ਼ਾਲਸੇ ਨੇ ਤੇਗ਼ਾਂ ਮਾਰੀਆਂ ਨੀ
ਸਣੇ ਆਦਮੀ ਗੋਲੀਆਂ ਨਾਲ਼ ਉੰਡਣ,
ਹਾਥੀ ਡਿਗਦੇ ਸਣੇ ਅੰਬਾਰੀਆਂ ਨੀ
ਸ਼ਾਹ ਮੁਹੰਮਦਾ, ਇੱਕ ਸਰਕਾਰ ਬਾਝੋਂ,
ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੀ