ਜੰਗਨਾਮਾ

ਕਈ ਮਾਵਾਂ ਦੇ ਪੁੱਤਰ ਨੇ ਮੋਏ ਓਥੇ

ਕਈ ਮਾਵਾਂ ਦੇ ਪੁੱਤਰ ਨੇ ਮੋਏ ਓਥੇ,
ਸੀਨੇ ਲੱਗੀਆਂ ਤੇਜ਼ ਕਟਾਰੀਆਂ ਨੀ

ਜਿਨ੍ਹਾਂ ਭੈਣਾਂ ਨੂੰ ਵੀਰ ਨਾ ਮਿਲੇ ਮੁੜ ਕੇ,
ਪਈਆਂ ਰੋਂਦੀਆਂ ਫਿਰਨ ਵਿਚਾਰਿਆਂ ਨੀ

ਚੰਗੇ ਜਿਨ੍ਹਾਂ ਦੇ ਸਿਰਾਂ ਦੇ ਮੋਏ ਵਾਲੀ,
ਖੁੱਲੇ ਵਾਲ਼ ਤੇ ਫਿਰਨ ਵਿਚਾਰਿਆਂ ਨੀ

ਸ਼ਾਹ ਮੁਹੰਮਦਾ, ਬਹੁਤ ਸਰਦਾਰ ਮਾਰੇ,
ਪਈਆਂ ਰਾਜ ਦੇ ਵਿਚ ਖ਼ਵਾਰੀਆਂ ਨੀ