ਜੰਗਨਾਮਾ

ਲਿਖਿਆ ਤੁਰਤ ਪੈਗ਼ਾਮ ਰਾਣੀ ਜਿੰਦ ਕੌਰਾਂ

ਲਿਖਿਆ ਤੁਰਤ ਪੈਗ਼ਾਮ ਰਾਣੀ ਜਿੰਦ ਕੌਰਾਂ
ਕੋਈ ਤੁਸਾਂ ਨੇ ਦੇਰ ਨਹੀਂ ਲਾਉਣੀ ਜੀ

ਰਹਿੰਦੀ ਫ਼ੌਜ ਦਾ ਕਰ ਇਲਾਜ ਕੋਈ,
ਕਾਬੂ ਤੁਸਾਂ ਬਗ਼ੈਰ ਨਾ ਆਵਣੀ ਜੀ

ਮੇਰੀ ਜਾਨ ਦੇ ਰੱਬ ਜਾਂ ਤੁਸੀਂ ਰਾਖੇ,
ਪਾਉ ਵਿਚ ਲਾਹੌਰ ਦੇ ਛਾਵਣੀ ਜੀ

ਸ਼ਾਹ ਮੁਹੰਮਦਾ, ਅੱਜ ਮੈਂ ਲਿਆ ਬਦਲਾ,
ਅੱਗੇ ਹੋਰ ਕੀ ਰੱਬ ਨੂੰ ਭਾਵਨੀ ਜੀ