ਹੀਰ ਵਾਰਿਸ ਸ਼ਾਹ

ਅੱਵਲ ਹਮਦ ਖ਼ੁਦਾ ਦਾ ਵਿਰਦ ਕੀਜੇ

ਅੱਵਲ ਹਮਦ ਖ਼ੁਦਾ ਦਾ ਵਿਰਦ ਕੀਜੇ
ਇਸ਼ਕ ਕੀਤਾ ਸੋ ਜਗ ਦਾ ਮੂਲ ਮੀਆਂ

ਹਲੇ ਆਪ ਹੈ ਰੱਬ ਨੇ ਇਸ਼ਕ ਕੀਤਾ
ਮਾਸ਼ੂਕ ਹੈ ਨਬੀ ਰਸੂਲ ਮੀਆਂ

ਇਸ਼ਕ ਪੀਰ ਫ਼ਕੀਰ ਦਾ ਮਰਤਬਾ ਹੈ
ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂ

ਖੁੱਲੇ ਤਿਨ੍ਹਾਂ ਦੇ ਬਾਬ ਕਲੂਬ ਅੰਦਰ
ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ ਮੀਆਂ