ਹੀਰ ਵਾਰਿਸ ਸ਼ਾਹ

ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ

ਰਾਂਝਾ ਜੋਤਰਾ ਵਾਹ ਕੇ ਥੱਕ ਰਹਿਆ
ਲਾਹ ਅਰਲੀਆਂ ਛਾਉਂ ਨੂੰ ਆਉਂਦਾ ਏ

ਭੱਤਾ ਆਣ ਕੇ ਭਾਬੀ ਨੇ ਕੋਲ਼ ਧਰਿਆ
ਹਾਲ ਅਪਣਾ ਰੋ ਵਿਖਾਉਂਦਾ ਏ

ਛਾਲੇ ਪਏ ਤੇ ਹੱਥ ਤੇ ਪੈਰ ਫਟੇ
ਸਾਨੂੰ ਵਾਹੀ ਦਾ ਕੰਮ ਨਾ ਭਾਂਵਦਾ ਏ

ਵਾਰਿਸ ਸ਼ਾਹ ਜਿਉਂ ਲਾਡਲਾ ਬਾਪ ਦਾ ਸੀ
ਅਤੇ ਖਰਾ ਪਿਆਰੜਾ ਮਾਉਂ ਦਾ ਏ