ਹੀਰ ਵਾਰਿਸ ਸ਼ਾਹ

ਦੂਈ ਨਾਅਤ ਰਸੂਲ ਮਕਬੂਲ ਵਾਲੀ

ਦੂਈ ਨਾਅਤ ਰਸੂਲ ਮਕਬੂਲ ਵਾਲੀ
ਜੀਂ ਦੇ ਹੱਕ ਨਜ਼ੂਲ ਲੌਲਾਕ ਕੀਤਾ

ਖ਼ਾਕੀ ਆਖ ਕੇ ਮਰਤਬਾ ਵਡਾ ਦਿੱਤਾ
ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾ

ਸਰਵਰ ਹੋ ਕੇ ਔਲੀਆਂ ਅੰਬੀਆਂ ਦਾ
ਅੱਗੇ ਹੱਕ ਦੇ ਆਪ ਨੂੰ ਖ਼ਾਕ ਕੀਤਾ

ਕਰੇ ਉੱਮਤੀ ਉੱਮਤੀ ਰੋਜ਼ ਕਿਆਮਤ
ਖ਼ੁਸ਼ੀ ਛੱਡ ਕੇ ਜੀਉ ਗ਼ਮਨਾਕ ਕੀਤਾ