ਹੀਰ ਵਾਰਿਸ ਸ਼ਾਹ

ਹੀਰ ਆਖਿਆ ਬੈਠ ਕੇ ਉਮਰ ਸਾਰੀ

ਹੀਰ ਆਖਿਆ ਬੈਠ ਕੇ ਉਮਰ ਸਾਰੀ
ਮੈਂ ਤਾਂ ਆਪਣੇ ਆਪ ਨੂੰ ਸਾੜਨੀ ਹਾਂ

ਮੱਤਾਂ ਬਾਗ਼ ਗਿਆਂ ਮੇਰਾ ਜੀਵ ਖੁੱਲੇ
ਅੰਤ ਇਹ ਭੀ ਪਾੜਨਾ ਪਾੜਨੀ ਹਾਂ

ਪਈ ਰੌਣੀ ਹਾਂ ਕਰਮ ਮੈਂ ਆਪਣੇ ਨੂੰ
ਕੁੱਝ ਕਿਸੇ ਦਾ ਨਹੀਂ ਵਿਗਾੜਨੀ ਹਾਂ

ਵਾਰਿਸ ਸ਼ਾਹ ਮੀਆਂ ਤਕਦੀਰ ਆਖੇ ਵੇਖ
ਨਵਾਂ ਮੈਂ ਖੇਲ ਪਸਾਰਨੀ ਹਾਂ