ਹੀਰ ਵਾਰਿਸ ਸ਼ਾਹ

ਰਾਂਝੇ ਹੱਥ ਉਠਾ ਦੁਆ ਮੰਗੀ

ਰਾਂਝੇ ਹੱਥ ਉਠਾ ਦੁਆ ਮੰਗੀ
ਰੱਬਾ ਮੇਲਣਾ ਯਾਰ ਗਵਾਰਨੀ ਦਾ

ਏਸ ਹੁੱਬ ਦੇ ਨਾਲ਼ ਹੈ ਕੰਮ ਕੀਤਾ
ਬੇੜਾ ਪਾਰ ਕਰਨਾ ਕੰਮ ਸਾਰਨੀ ਦਾ

ਪੰਜਾਂ ਪੀਰਾਂ ਦੀ ਤੁਰਤ ਆਵਾਜ਼ ਹੋਈ
ਰੱਬਾ ਯਾਰ ਮੇਲੀਂ ਏਸ ਯਾਰਨੀ ਦਾ

ਫ਼ਜ਼ਲ ਰੱਬ ਕੀਤਾ ਯਾਰ ਆਏ
ਮਿਲਿਆ ਉਸ ਸ਼ਾਹ ਮੁਰਾਦ ਪੁਕਾਰਨੀ ਦਾ