ਹੀਰ ਵਾਰਿਸ ਸ਼ਾਹ

ਯਾਰਾਂ ਅਸਾਂ ਨੂੰ ਆਨ ਸਵਾਲ ਕੀਤਾ

ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ
ਇਸ਼ਕ ਹੀਰ ਦਾ ਨਵਾਂ ਬਣਾਈਏ ਜੀ

ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ,
ਢਬ ਸੋਹਣੇ ਨਾਲ਼ ਸੁਣਾਈਏ ਜੀ

ਨਾਲ਼ ਅਜਬ ਬਹਾਰ ਦੇ ਸ਼ਿਅਰ ਕਰਕੇ
ਰਾਂਝੇ ਹੀਰ ਦਾ ਮੇਲ ਮਿਲਾਈਏ ਜੀ

ਯਾਰਾਂ ਨਾਲ਼ ਮਜਾਲਸਾਂ ਵਿਚ ਬਹਿ ਕੇ
ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ